1 John 1:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਜੀਵਨ ਸਾਨੂੰ ਦਰਸਾਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਪਕ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸ਼ਾਇਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੀਵਨ ਪ੍ਰਗਟ ਹੋਇਆ; ਅਸੀਂ ਇਸਨੂੰ ਵੇਖਿਆ ਹੈ ਅਤੇ ਇਸਦੀ ਗਵਾਹੀ ਦਿੰਦੇ ਹਾਂ ਅਤੇ ਅਸੀਂ ਤੁਹਾਨੂੰ ਸਦੀਵੀ ਜੀਵਨ ਦੀ ਘੋਸ਼ਣਾ ਕਰਦੇ ਹਾਂ, ਜੋ ਪਿਤਾ ਦੇ ਨਾਲ ਸੀ ਅਤੇ ਸਾਨੂੰ ਪ੍ਰਗਟ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
(ਉਹ ਜੀਵਨ ਪਰਗਟ ਹੋਇਆ ਅਤੇ ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਅਤੇ ਓਸ ਜੀਵਨ ਦਾ ਸਗੋਂ ਓਸ ਸਦੀਪਕ ਜੀਵਨ ਦਾ ਸਮਾਚਾਰ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਸੰਗ ਸੀ ਅਤੇ ਸਾਡੇ ਉੱਤੇ ਪਰਗਟ ਹੋਇਆ)
Punjabi ERV
ਜਿਹਡ਼ਾ ਜੀਵਨ ਸਾਨੂੰ ਦਰਸ਼ਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਵੀ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(ایہہ زِندگی ظاہر ہوئی تے اساں اوہنوں ویکھیا۔ تے اوہدے اُتّے گواہی دینے آں۔ تے اوسے سدا دی زِندگی دی تُہانوں خبر دینے آں۔ جیہڑی باپ دے نال سی۔ تے ساڈے اُتّے ظاہر ہوئی۔)
Punjabi Standard Bible (Punjabi Standard Bible) 2023
(ਇਹ ਜੀਵਨ ਪਰਗਟ ਹੋਇਆ ਅਤੇ ਅਸੀਂ ਇਸ ਨੂੰ ਵੇਖਿਆ ਅਤੇ ਇਸ ਦੀ ਗਵਾਹੀ ਦਿੰਦੇ ਹਾਂ ਅਤੇ ਤੁਹਾਨੂੰ ਉਸ ਅਨੰਤ ਜੀਵਨ ਦੀ ਖ਼ਬਰ ਦਿੰਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪਰਗਟ ਹੋਇਆ)