1 John 1:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਤੁਹਾਨੂੰ ਉਹ ਕੁਝ ਦੱਸਦੇ ਹਾਂ ਜੋ ਅਸੀਂ ਵੇਖਿਆ ਅਤੇ ਸੁਣਿਆ ਹੈ, ਤਾਂ ਜੋ ਤੁਸੀਂ ਵੀ ਸਾਡੇ ਨਾਲ ਸੰਗਤੀ ਕਰ ਸਕੋ ਅਤੇ ਸਾਡੀ ਸੰਗਤੀ ਪਿਤਾ ਅਤੇ ਉਸਦੇ ਪੁੱਤਰ, ਯਿਸ਼ੂ ਮਸੀਹ ਦੇ ਨਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਜਿਹ ਨੂੰ ਅਸਾਂ ਵੇਖਿਆ ਅਤੇ ਸੁਣਿਆ ਹੈ ਉਹ ਦਾ ਸਮਾਚਾਰ ਤੁਹਾਨੂੰ ਭੀ ਸੁਣਾਉਂਦੇ ਹਾਂ ਭਈ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਸਾਡੀ ਜਿਹੜੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤ੍ਰ ਯਿਸੂ ਮਸੀਹ ਦੇ ਨਾਲ ਹੈ
Punjabi ERV
ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂ? ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹਡ਼ੀ ਸੰਗਤ ਵਿੱਚ ਅਸੀਂ ਸਾਂਝ ਰਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جو کُجھ اساں ویکھیا تے سُنیا اے۔ تُہانوں وی اوہ دسنے آں۔ تاں جو تُسی وی ساڈے نال سنگت رکھو۔ تے ساڈی سنگت باپ دے نال تے اوہدے پُتر یِسُوع مسِیح دے نال اے۔
Punjabi Standard Bible (Punjabi Standard Bible) 2023
ਜੋ ਕੁਝ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਖ਼ਬਰ ਤੁਹਾਨੂੰ ਵੀ ਦਿੰਦੇ ਹਾਂ ਤਾਂਕਿ ਸਾਡੇ ਨਾਲ ਤੁਹਾਡੀ ਸੰਗਤ ਹੋਵੇ; ਸਾਡੀ ਸੰਗਤ ਪਿਤਾ ਦੇ ਨਾਲ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।