1 John 2:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚੱਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂ ਕਿ ਅੰਧਕਾਰ ਨੇ ਉਸ ਨੂੰ ਅੰਨ੍ਹਾ ਬਣਾ ਦਿੱਤਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਹੜਾ ਵੀ ਕਿਸੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ ਉਹ ਹਨੇਰੇ ਵਿੱਚ ਹੈ ਅਤੇ ਹਨੇਰੇ ਵਿੱਚ ਚੱਲਦਾ ਹੈ। ਉਹ ਨਹੀਂ ਜਾਣਦੇ ਕਿ ਉਹ ਕਿੱਥੇ ਜਾ ਰਹੇ ਹਨ, ਕਿਉਂਕਿ ਹਨੇਰੇ ਨੇ ਉਹਨਾਂ ਨੂੰ ਅੰਨ੍ਹਾ ਕਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਅਨ੍ਹੇਰੇ ਵਿੱਚ ਹੈ ਅਤੇ ਅਨ੍ਹੇਰੇ ਵਿੱਚ ਤੁਰਦਾ ਹੈ ਅਤੇ ਨਹੀਂ ਜਾਣਦਾ ਭਈ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਅਨ੍ਹੇਰੇ ਨੇ ਉਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਹਨ!।।
Punjabi ERV
ਪਰ ਜਿਹਡ਼ਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂਕਿ ਅੰਧਕਾਰ ਨੇ ਉਸਨੂੰ ਅੰਨ੍ਹਾ ਬਣਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑا اپنے بھرا نال وَیر رکھدا اے اوہ ہنیرے وِچ ای اے۔ تے ہنیرے وِچ ٹُردا اے۔ تے اوہنوں پتا نئیں پئی مَیں کِتّھے لگا جاناں آں کیوں جو ہنیرے اوہدیاں اَکھّیاں اَنھیاں کر چھڈیاں نیں۔
Punjabi Standard Bible (Punjabi Standard Bible) 2023
ਪਰ ਜਿਹੜਾ ਆਪਣੇ ਭਾਈ ਨਾਲ ਨਫ਼ਰਤ ਕਰਦਾ ਹੈ ਉਹ ਹਨੇਰੇ ਵਿੱਚ ਹੈ ਅਤੇ ਹਨੇਰੇ ਵਿੱਚ ਚੱਲਦਾ ਹੈ ਤੇ ਨਹੀਂ ਜਾਣਦਾ ਕਿ ਉਹ ਕਿੱਥੇ ਜਾਂਦਾ ਹੈ, ਕਿਉਂਕਿ ਹਨੇਰੇ ਨੇ ਉਸ ਦੀਆਂ ਅੱਖਾਂ ਅੰਨ੍ਹੀਆਂ ਕਰ ਛੱਡੀਆਂ ਹਨ।