1 John 2:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ। ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸਨੂੰ ਜਾਣਦੇ ਹੋ ਜੋ ਸ਼ੁਰੂ ਤੋਂ ਹੈ। ਨੌਜਵਾਨੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਤਾਕਤਵਰ ਹੋ, ਅਤੇ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ, ਅਤੇ ਤੁਸੀਂ ਦੁਸ਼ਟ ਨੂੰ ਹਰਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਇਸ ਲਈ ਜੋ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਆਦ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਇਸ ਲਈ ਜੋ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸਾਂ ਓਸ ਦੁਸ਼ਟ ਨੂੰ ਜਿੱਤ ਲਿਆ ਹੈ
Punjabi ERV
ਬਚਿਓ, ਮ੍ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸਨੂੰ ਜਾਣਦੇ ਹੋ ਜੋ ਮੁਢ ਤੋਂ ਮੌਜੁਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بزُرگو۔ مَیں تُہانوں ایس کر کے لِکھیا اے۔ پئی جیہڑا مُڈھوں اے۔ اوہنوں تُسی جان گئے ہو۔ جوانو۔ مَیں تُہانوں ایس کر کے لِکھیا اے۔ پئی تُسی تگڑے ہو۔ تے خُدا دا کلام تُہاڈے وِچ رہندا اے۔ تے تُساں شریر نُوں جِت لیا اے۔
Punjabi Standard Bible (Punjabi Standard Bible) 2023
ਬੱਚਿਓ, ਤੁਹਾਨੂੰ ਇਸ ਲਈ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣ ਲਿਆ ਹੈ। ਪਿਤਾਓ, ਤੁਹਾਨੂੰ ਇਸ ਲਈ ਲਿਖਿਆ ਕਿਉਂਕਿ ਤੁਸੀਂ ਉਸ ਨੂੰ ਜਾਣ ਲਿਆ ਹੈ ਜਿਹੜਾ ਆਦ ਤੋਂ ਹੈ। ਨੌਜਵਾਨੋ, ਤੁਹਾਨੂੰ ਇਸ ਲਈ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ਰ ਦਾ ਵਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਉੱਤੇ ਜਿੱਤ ਪਾ ਲਈ ਹੈ।