1 John 2:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਿਆਰੇ ਬੱਚਿਓ, ਅੰਤ ਨੇੜੇ ਆ ਚੁੱਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇੱਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇੜੇ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਪਿਆਰੇ ਬੱਚਿਓ, ਇਹ ਆਖਰੀ ਸਮਾਂ ਹੈ; ਅਤੇ ਜਿਵੇਂ ਕਿ ਤੁਸੀਂ ਸੁਣਿਆ ਹੈ ਕਿ ਮਸੀਹ ਵਿਰੋਧੀ ਆ ਰਿਹਾ ਹੈ, ਹੁਣ ਵੀ ਬਹੁਤ ਸਾਰੇ ਮਸੀਹ ਵਿਰੋਧੀ ਆ ਗਏ ਹਨ। ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਇਹ ਆਖਰੀ ਸਮਾਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਬਾਲਕੋ, ਇਹ ਅੰਤ ਦਾ ਸਮਾ ਹੈ ਅਤੇ ਜਿਵੇਂ ਤੁਸਾਂ ਸੁਣਿਆ ਭਈ ਮਸੀਹ ਦਾ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਾਹਲੇ ਉੱਠੇ ਹੋਏ ਹਨ ਜਿਸ ਤੋਂ ਅਸੀਂ ਜਾਣਦੇ ਹਾਂ ਭਈ ਇਹ ਅੰਤ ਦਾ ਸਮਾ ਹੈ
Punjabi ERV
ਮੇਰੇ ਪਿਆਰੇ ਬਚਿਓ, ਅੰਤ੍ਤ ਨੇਡ਼ੇ ਆ ਚੁਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇਥ੍ਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇਡ਼ੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مُنڈیو۔ ایہہ چھیکڑلا ویلا اے تے جِہیا تُساں سُنیا اے۔ پئی مسِیح دا وَیری آؤن والا اے سو ہُن وی مسِیح دے بتھیرے وَیری اُٹھ کھلوتے نیں۔ ایس توں اسی جاننے آں پئی ایہہ اخِیری ویلا اے۔
Punjabi Standard Bible (Punjabi Standard Bible) 2023
ਬੱਚਿਓ, ਇਹ ਅੰਤ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ-ਵਿਰੋਧੀ ਆ ਰਿਹਾ ਹੈ, ਉਸੇ ਤਰ੍ਹਾਂ ਹੁਣ ਬਹੁਤ ਸਾਰੇ ਮਸੀਹ ਦੇ ਵਿਰੋਧੀ ਆ ਵੀ ਚੁੱਕੇ ਹਨ; ਇਸੇ ਤੋਂ ਸਾਨੂੰ ਪਤਾ ਲੱਗਦਾ ਹੈ ਕਿ ਇਹ ਅੰਤ ਸਮਾਂ ਹੈ।