1 John 2:24 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹੜਾ ਤੁਸੀਂ ਮੁੱਢ ਤੋਂ ਹੀ ਸੁਣਦੇ ਆ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਤੁਹਾਡੇ ਲਈ, ਵੇਖੋ ਕਿ ਜੋ ਤੁਸੀਂ ਸ਼ੁਰੂ ਤੋਂ ਸੁਣਿਆ ਹੈ ਉਹ ਤੁਹਾਡੇ ਵਿੱਚ ਰਹਿੰਦਾ ਹੈ। ਜੇ ਅਜਿਹਾ ਹੁੰਦਾ ਹੈ, ਤਾਂ ਤੁਸੀਂ ਪੁੱਤਰ ਅਤੇ ਪਿਤਾ ਵਿੱਚ ਵੀ ਰਹੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮੁੱਢੋਂ ਤੁਸਾਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ । ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਮੁੱਢੋਂ ਤੁਸਾਂ ਸੁਣਿਆ ਤਾਂ ਤੁਸੀਂ ਭੀ ਪੁੱਤ੍ਰ ਅਤੇ ਪਿਤਾ ਵਿੱਚ ਕਾਇਮ ਰਹੋਗੇ
Punjabi ERV
ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹਡ਼ਾ ਤੁਸੀਂ ਮੁਢ ਤੋਂ ਹੀ ਸੁਣਦੇ ਆ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑی گلّ تُساں مُڈھوں سُنی اے اوہ ای تُہاڈے وِچ رہے تے جیہڑی گلّ مُڈھوں تُساں سُنی اے جے اوہ تُہاڈے وِچ رہے۔ تے تُسی وی پُتر تے باپ وِچ رہو گے۔
Punjabi Standard Bible (Punjabi Standard Bible) 2023
ਜੋ ਤੁਸੀਂ ਅਰੰਭ ਤੋਂ ਸੁਣਿਆ ਉਹ ਤੁਹਾਡੇ ਵਿੱਚ ਬਣਿਆ ਰਹੇ। ਜੇ ਉਹ ਜੋ ਤੁਸੀਂ ਅਰੰਭ ਤੋਂ ਸੁਣਿਆ ਤੁਹਾਡੇ ਵਿੱਚ ਬਣਿਆ ਰਹਿੰਦਾ ਹੈ ਤਾਂ ਤੁਸੀਂ ਵੀ ਪੁੱਤਰ ਵਿੱਚ ਅਤੇ ਪਿਤਾ ਵਿੱਚ ਬਣੇ ਰਹੋਗੇ।