1 John 2:29 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹੜੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਜਾਣਦੇ ਹੋ ਕਿ ਉਹ ਧਰਮੀ ਹੈ, ਤਾਂ ਤੁਸੀਂ ਜਾਣਦੇ ਹੋ ਕਿ ਹਰ ਕੋਈ ਜੋ ਸਹੀ ਕੰਮ ਕਰਦਾ ਹੈ ਉਸ ਤੋਂ ਪੈਦਾ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਭਈ ਹਰੇਕ ਭੀ ਜਿਹੜਾ ਧਰਮ ਕਰਦਾ ਹੈ ਸੋ ਓਸੇ ਤੋਂ ਜੰਮਿਆ ਹੋਇਆ ਹੈ।।
Punjabi ERV
ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹਡ਼ੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تُسی ایہہ جان دے ہو۔ پئی اوہ راستباز اے تے ایہہ وی جان دے ہو۔ پئی جیہڑا راستبازی کر دا اے۔ اوہ اوہدے توں جمّیا اے۔
Punjabi Standard Bible (Punjabi Standard Bible) 2023
ਜੇ ਤੁਸੀਂ ਜਾਣਦੇ ਹੋ ਕਿ ਉਹ ਧਰਮੀ ਹੈ ਤਾਂ ਤੁਸੀਂ ਇਹ ਵੀ ਜਾਣਦੇ ਹੋ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਉਹ ਉਸ ਤੋਂ ਪੈਦਾ ਹੋਇਆ ਹੈ।