1 John 2:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿਅਕਤੀ ਲਈ ਸੰਪੂਰਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਕੋਈ ਉਸ ਦੇ ਬਚਨ ਦੀ ਪਾਲਨਾ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ਵਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ:
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਓਸ ਵਿੱਚ ਪਰਮੇਸ਼ੁਰ ਦਾ ਪ੍ਰੇਮ ਸੱਚੀਂ ਮੁੱਚੀ ਸੰਪੂਰਨ ਕੀਤਾ ਹੋਇਆ ਹੈ । ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ
Punjabi ERV
ਜਦੋਂ ਕੋਈ ਵਿ ਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿ ਅਕਤੀ ਲਈ ਸੰਪੂਰਾਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آں جیہڑا اوہدے کلام نُوں مَندا اے۔ سَچّی مُچّی اوہدے وِچ خُدا دی مُحبّت پُوری ہوگئی اے ایس توں پتا لگدا اے۔ پئی اسی اوہدے وِچ آں۔
Punjabi Standard Bible (Punjabi Standard Bible) 2023
ਪਰ ਜਿਹੜਾ ਉਸ ਦੇ ਵਚਨ ਦੀ ਪਾਲਣਾ ਕਰਦਾ ਹੈ, ਸੱਚਮੁੱਚ ਪਰਮੇਸ਼ਰ ਦਾ ਪ੍ਰੇਮ ਉਸ ਦੇ ਅੰਦਰ ਸੰਪੂਰਨ ਹੋ ਚੁੱਕਾ ਹੈ; ਇਸੇ ਤੋਂ ਅਸੀਂ ਜਾਣਦੇ ਹਾਂ ਕਿ ਅਸੀਂ ਉਸ ਵਿੱਚ ਹਾਂ।