1 John 2:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਨੱਮਿਤ ਰਹਿ ਰਿਹਾ ਹੈ ਤਾਂ ਉਸ ਨੂੰ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਯਿਸੂ ਜੀਵਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵੀ ਉਸ ਵਿੱਚ ਰਹਿਣ ਦਾ ਦਾਅਵਾ ਕਰਦਾ ਹੈ ਉਸਨੂੰ ਯਿਸ਼ੂ ਵਾਂਗ ਜੀਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜਿਹੜਾ ਆਖਦਾ ਹੈ ਭਈ ਮੈਂ ਓਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਭਈ ਜਿਵੇਂ ਉਹ ਚੱਲਦਾ ਸੀ ਤਿਵੇਂ ਆਪ ਵੀ ਚੱਲੇ।।
Punjabi ERV
ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਨਮਿਤ ਰਹਿ ਰਿਹਾ ਹੈ ਤਾਂ ਉਸਨੂੰ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਯਿਸੂ ਜੀਵਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا ایہہ آکھدا اے۔ پئی مَیں اوہدے وِچ رہنا آں۔ تے اوہنوں اوسے طرح ٹُرناں چاہیدا اے۔ جیویں اوہ ٹُردا ہوندا سی۔
Punjabi Standard Bible (Punjabi Standard Bible) 2023
ਜਿਹੜਾ ਇਹ ਕਹਿੰਦਾ ਹੈ ਕਿ ਮੈਂ ਉਸ ਵਿੱਚ ਬਣਿਆ ਰਹਿੰਦਾ ਹਾਂ, ਉਸ ਨੂੰ ਵੀ ਉਸੇ ਤਰ੍ਹਾਂ ਚੱਲਣਾ ਚਾਹੀਦਾ ਹੈ ਜਿਵੇਂ ਉਹ ਚੱਲਦਾ ਸੀ।