1 John 3:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁੱਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵੇਖੋ ਕਿ ਪਿਤਾ ਨੇ ਸਾਡੇ ਉੱਤੇ ਕਿੰਨਾ ਪਿਆਰ ਕੀਤਾ ਹੈ, ਕਿ ਅਸੀਂ ਪਰਮੇਸ਼ਵਰ ਦੇ ਬੱਚੇ ਅਖਵਾਏ ਜਾਈਏ! ਅਤੇ ਇਹੀ ਉਹ ਹੈ ਜੋ ਅਸੀਂ ਹਾਂ! ਦੁਨੀਆਂ ਦਾ ਸਾਨੂੰ ਨਾ ਜਾਣਨ ਦਾ ਕਾਰਨ ਇਹ ਹੈ ਕਿਉਂਕਿ ਇਹ ਪਰਮੇਸ਼ਵਰ ਨੂੰ ਨਹੀਂ ਜਾਣਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਪਿਤਾ ਨੇ ਸਾਡੇ ਨਾਲ ਕਿਹੋ ਜਿਹਾ ਪ੍ਰੇਮ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸਦਾਈਏ! ਅਤੇ ਏਹੋ ਅਸੀਂ ਹਾਂ ਵੀ । ਇਸ ਕਰਕੇ ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂ ਜੋ ਉਸ ਨੇ ਉਹ ਨੂੰ ਨਹੀਂ ਜਾਣਿਆ
Punjabi ERV
ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو باپ ساڈے نال کیڈی مُحبّت کِیتی اے۔ پئی اسی خُدا دے پُتر اکھوایئے تے اسی ہاں وی۔ دُنیا سانُوں ایس لئی نئیں جاندی پئی اساں اوہنوں نئیں جانیا۔
Punjabi Standard Bible (Punjabi Standard Bible) 2023
ਵੇਖੋ, ਪਿਤਾ ਨੇ ਸਾਨੂੰ ਕਿੰਨਾ ਮਹਾਨ ਪ੍ਰੇਮ ਬਖਸ਼ਿਆ ਹੈ ਕਿ ਅਸੀਂ ਪਰਮੇਸ਼ਰ ਦੀ ਸੰਤਾਨ ਕਹਾਈਏ! ਅਤੇ ਇਹੋ ਅਸੀਂ ਹਾਂ ਵੀ। ਸੰਸਾਰ ਇਸ ਲਈ ਸਾਨੂੰ ਨਹੀਂ ਜਾਣਦਾ ਕਿਉਂਕਿ ਇਸ ਨੇ ਉਸ ਨੂੰ ਵੀ ਨਹੀਂ ਜਾਣਿਆ।