1 John 3:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਦੇਖ ਸੱਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹੜੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹੜੇ ਹਨ। ਜਿਹੜੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸੱਕਦੇ। ਅਤੇ ਜਿਹੜਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਦੇ ਬੱਚੇ ਕੌਣ ਹਨ ਅਤੇ ਦੁਸ਼ਟ ਦੇ ਬੱਚੇ ਕੌਣ ਹਨ: ਕੋਈ ਵੀ ਜੋ ਸਹੀ ਕੰਮ ਨਹੀਂ ਕਰਦਾ ਉਹ ਪਰਮੇਸ਼ਵਰ ਦਾ ਬੱਚਾ ਨਹੀਂ ਹੈ, ਅਤੇ ਨਾ ਹੀ ਕੋਈ ਵੀ ਜੋ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤੋਂ ਪਰਮੇਸ਼ੁਰ ਦੇ ਬਾਲਕ ਅਤੇ ਸ਼ਤਾਨ ਦੇ ਬਾਲਕ ਪਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਪਰਮੇਸ਼ੁਰ ਤੋਂ ਨਹੀਂ ਅਤੇ ਨਾ ਉਹ ਜਿਹੜਾ ਆਪਣੇ ਭਰਾ ਨਾਲ ਪ੍ਰੇਮ ਨਹੀਂ ਰੱਖਦਾ ਹੈ
Punjabi ERV
ਇਸ ਲਈ ਅਸੀਂ ਦੇਖ ਸਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹਡ਼ੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹਡ਼ੇ ਹਨ। ਜਿਹਡ਼ੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸਕਦੇ। ਅਤੇ ਜਿਹਡ਼ਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے توں خُدا دے پُتر تے ابلیس دے پُتر ظاہر ہوندے نیں۔ جیہڑا راستبازی نئیں کر دا اوہ خُدا توں نئیں تے اوہ وی خُدا توں نئیں جیہڑا اپنے بھرا نال مُحبّت نئیں رکھدا۔
Punjabi Standard Bible (Punjabi Standard Bible) 2023
ਪਰਮੇਸ਼ਰ ਦੀ ਸੰਤਾਨ ਅਤੇ ਸ਼ੈਤਾਨ ਦੀ ਸੰਤਾਨ ਦਾ ਪਤਾ ਇਸ ਤੋਂ ਲੱਗਦਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਨਹੀਂ ਕਰਦਾ, ਪਰਮੇਸ਼ਰ ਤੋਂ ਨਹੀਂ ਹੈ ਅਤੇ ਨਾ ਹੀ ਉਹ ਜਿਹੜਾ ਆਪਣੇ ਭਾਈ ਨਾਲ ਪ੍ਰੇਮ ਨਹੀਂ ਰੱਖਦਾ।