1 John 3:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਹਾਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂ ਕਿ ਜਿਹੜੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹੜੀਆਂ ਗੱਲਾਂ ਹਾਬਲ ਨੇ ਕੀਤੀਆਂ ਚੰਗੀਆਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਾਇਨ ਵਰਗੇ ਨਾ ਬਣੋ, ਜੋ ਦੁਸ਼ਟ ਨਾਲ ਸੰਬੰਧ ਰੱਖਦਾ ਸੀ ਅਤੇ ਆਪਣੇ ਭਰਾ ਹਾਬਿਲ ਦਾ ਕਤਲ ਕਰ ਦਿੱਤਾ ਸੀ ਅਤੇ ਉਸਨੇ ਉਸਨੂੰ ਕਿਉਂ ਮਾਰਿਆ? ਕਿਉਂਕਿ ਉਸਦੇ ਆਪਣੇ ਕੰਮ ਬੁਰੇ ਸਨ ਅਤੇ ਉਸਦਾ ਭਰਾ ਧਰਮੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਿਵੇਂ ਨਹੀਂ ਜਿਵੇਂ ਕਇਨ ਓਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, - ਅਤੇ ਕਿਉਂ ਉਹ ਨੂੰ ਮਾਰਿਆॽ ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।।
Punjabi ERV
ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਏਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂਕਿ ਜਿਹਡ਼ੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹਡ਼ੀਆਂ ਗੱਲਾਂ ਏਬਲ ਨੇ ਕੀਤੀਆਂ ਚੰਗੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے قائن وانگر نا بنِئے۔ جیہڑا شریر ولّوں سی تے جِس اپنے بھرا نُوں مار چھڈیا سی تے اوس کِس کر کے اوہنوں مار چھڈیا سی؟ پئی اوہدے اپنے ای کمّ بَھیڑے سن تے بھرا دے کمّ راستباز سن۔
Punjabi Standard Bible (Punjabi Standard Bible) 2023
ਕਇਨ ਵਾਂਗ ਨਹੀਂ ਜੋ ਉਸ ਦੁਸ਼ਟ ਤੋਂ ਸੀ ਅਤੇ ਜਿਸ ਨੇ ਆਪਣੇ ਭਰਾ ਦੀ ਹੱਤਿਆ ਕੀਤੀ। ਉਸ ਨੇ ਕਿਸ ਕਾਰਨ ਆਪਣੇ ਭਰਾ ਦੀ ਹੱਤਿਆ ਕੀਤੀ? ਇਸ ਲਈ ਕਿ ਉਸ ਦੇ ਕੰਮ ਬੁਰੇ ਅਤੇ ਉਸ ਦੇ ਭਰਾ ਦੇ ਕੰਮ ਧਾਰਮਿਕਤਾ ਦੇ ਸਨ।