1 John 3:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਜੀਵਨ ਵੱਲ ਲੰਘ ਗਏ ਹਾਂ, ਕਿਉਂਕਿ ਅਸੀਂ ਇੱਕ-ਦੂਜੇ ਨੂੰ ਪਿਆਰ ਕਰਦੇ ਹਾਂ। ਜੋ ਕੋਈ ਪਿਆਰ ਨਹੀਂ ਕਰਦਾ ਉਹ ਮੌਤ ਵਿੱਚ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਾਣਦੇ ਹਾਂ ਭਈ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ । ਇਸ ਲਈ ਜੋ ਅਸੀਂ ਭਰਾਵਾਂ ਨਾਲ ਪ੍ਰੇਮ ਰੱਖਦੇ ਹਾਂ । ਜਿਹੜਾ ਪ੍ਰੇਮ ਨਹੀਂ ਕਰਦਾ ਉਹ ਮੌਤ ਵਿੱਚ ਰਹਿੰਦਾ ਹੈ
Punjabi ERV
ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹਡ਼ੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے سانُوں پتا اے۔ پئی اسی مَوت وِچوں نِکل کے زِندگی وِچ آئے ہوئے آں۔ کیوں جو اسی بھرا نُوں نال مُحبّت کرنے آں۔ جیہڑا مُحبّت نئیں کر دا اوہ مَوت وِچ رہندا اے۔
Punjabi Standard Bible (Punjabi Standard Bible) 2023
ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਪ੍ਰਵੇਸ਼ ਕਰ ਲਿਆ ਹੈ, ਕਿਉਂਕਿ ਅਸੀਂ ਭਾਈਆਂ ਨਾਲ ਪ੍ਰੇਮ ਰੱਖਦੇ ਹਾਂ। ਜਿਹੜਾ ਪ੍ਰੇਮ ਨਹੀਂ ਰੱਖਦਾ ਉਹ ਮੌਤ ਵਿੱਚ ਬਣਿਆ ਰਹਿੰਦਾ ਹੈ।