1 John 3:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕਿਸੇ ਕੋਲ ਪਦਾਰਥਕ ਜਾਇਦਾਦ ਹੈ ਅਤੇ ਉਹ ਕਿਸੇ ਭਰਾ ਜਾਂ ਭੈਣ ਨੂੰ ਲੋੜਵੰਦ ਵੇਖਦਾ ਹੈ ਪਰ ਉਹਨਾਂ ਉੱਤੇ ਕੋਈ ਤਰਸ ਨਹੀਂ ਕਰਦਾ, ਤਾਂ ਉਸ ਵਿਅਕਤੀ ਵਿੱਚ ਪਰਮੇਸ਼ਵਰ ਦਾ ਪਿਆਰ ਕਿਵੇਂ ਹੋ ਸਕਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਸ ਕਿਸੇ ਕੋਲ ਸੰਸਾਰ ਦੇ ਪਦਾਰਥ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਓਸ ਉੱਤੇ ਤਰਸ ਨਾ ਖਾਵੇ ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪ੍ਰੇਮ ਕਿਵੇਂ ਰਹਿੰਦਾ ਹੈॽ
Punjabi ERV
ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹਡ਼ਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋਡ਼ਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جِہدے کول دُنیا دا مال اے تے اوہ اپنے بھرا نُوں کنگال ویکھ کے اوہدے اُتّے ترس نئیں کر دا۔ تے اوہدے وِچ خُدا دی مُحبّت کِتّھے رہندی اے؟
Punjabi Standard Bible (Punjabi Standard Bible) 2023
ਪਰ ਜਿਸ ਕੋਲ ਸੰਸਾਰ ਦੀ ਧਨ-ਸੰਪਤੀ ਹੈ ਅਤੇ ਉਹ ਆਪਣੇ ਭਾਈ ਨੂੰ ਜ਼ਰੂਰਤ ਵਿੱਚ ਵੇਖ ਕੇ ਉਸ ਦੇ ਪ੍ਰਤੀ ਆਪਣੇ ਦਿਲ ਨੂੰ ਕਠੋਰ ਕਰ ਲੈਂਦਾ ਹੈ ਤਾਂ ਉਸ ਵਿੱਚ ਪਰਮੇਸ਼ਰ ਦਾ ਪ੍ਰੇਮ ਕਿਵੇਂ ਰਹਿ ਸਕਦਾ ਹੈ?