1 John 3:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਰੇ ਮਿੱਤਰੋ, ਹੁਣ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ ਅਤੇ ਅਸੀਂ ਕੀ ਹੋਵਾਂਗੇ ਇਸ ਬਾਰੇ ਅਜੇ ਤੱਕ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਅਸੀਂ ਜਾਣਦੇ ਹਾਂ ਕਿ ਜਦੋਂ ਮਸੀਹ ਪ੍ਰਗਟ ਹੁੰਦਾ ਹੈ, ਅਸੀਂ ਉਸਦੇ ਵਰਗੇ ਹੋਵਾਂਗੇ, ਕਿਉਂਕਿ ਅਸੀਂ ਉਸਨੂੰ ਉਸੇ ਤਰ੍ਹਾਂ ਵੇਖਾਂਗੇ ਜਿਵੇਂ ਉਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਅਜੇ ਇਹ ਪਰਗਟ ਨਹੀਂ ਹੋਇਆ ਭਈ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਭਈ ਜਦ ਉਹ ਪਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂ ਜੋ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ
Punjabi ERV
ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦਸਿਆ ਗਿਆ ਕਿ ਅਸੀਂ ਭਵਿਖ੍ਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو! اسی ہُن خُدا دے پُتر آں۔ تے اجے تِیکر ایہہ ظاہر وی نئیں ہویا پئی کِیہ ہوواں گے۔ اَیناں جاننے آں پئی جدوں اوہ ظاہر ہوئے گا۔ تے اسی وی اوہدے وانگر ہوواں گے۔ کیوں جو جِہا اوہ ہے تِہا ای اوہنوں ویکھاں گے۔
Punjabi Standard Bible (Punjabi Standard Bible) 2023
ਪਿਆਰਿਓ, ਹੁਣ ਅਸੀਂ ਪਰਮੇਸ਼ਰ ਦੀ ਸੰਤਾਨ ਹਾਂ ਅਤੇ ਅਜੇ ਇਹ ਪਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ। ਪਰ ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪਰਗਟ ਹੋਵੇਗਾ ਤਾਂ ਅਸੀਂ ਉਸੇ ਜਿਹੇ ਹੋਵਾਂਗੇ, ਕਿਉਂਕਿ ਅਸੀਂ ਉਸ ਨੂੰ ਉਸੇ ਤਰ੍ਹਾਂ ਦਾ ਵੇਖਾਂਗੇ ਜਿਸ ਤਰ੍ਹਾਂ ਦਾ ਉਹ ਹੈ।