1 John 3:24 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਆਦੇਸ਼ ਨੂੰ ਮੰਨਦਾ ਹੈ ਉਹ ਪਰਮੇਸ਼ੁਰ ਦੇ ਨਮਿੱਤ ਜਿਉਂਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਦੇ ਅੰਦਰ ਵੱਸਦਾ ਹੈ। ਇਹ ਗੱਲ ਅਸੀਂ ਕਿਵੇਂ ਜਾਣਦੇ ਹਾਂ ਕਿ ਸਾਡੇ ਅੰਦਰ ਪਰਮੇਸ਼ੁਰ ਵੱਸਦਾ ਹੈ? ਇਹ ਗੱਲ ਅਸੀਂ ਉਸ ਆਤਮਾ ਰਾਹੀਂ ਜਾਣਦੇ ਹਾਂ ਜੋ ਸਾਨੂੰ ਪਰਮੇਸ਼ੁਰ ਨੇ ਦਿੱਤਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ ਉਹ ਪਰਮੇਸ਼ਵਰ ਵਿੱਚ ਰਹਿੰਦਾ ਹੈ, ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦੇ ਹੈ। ਅਤੇ ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ: ਅਸੀਂ ਇਸਨੂੰ ਉਸ ਆਤਮਾ ਦੁਆਰਾ ਜਾਣਦੇ ਹਾਂ ਜੋ ਉਸਨੇ ਸਾਨੂੰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ ਇਹ ਉਹ ਦੇ ਵਿੱਚ ਅਤੇ ਉਹ ਇਹ ਦੇ ਵਿੱਚ ਰਹਿੰਦਾ ਹੈ । ਉਹ ਨੇ ਆਤਮਾ ਸਾਨੂੰ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਭਈ ਉਹ ਸਾਡੇ ਵਿੱਚ ਰਹਿੰਦਾ ਹੈ।।
Punjabi ERV
ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਆਦੇਸ਼ ਨੂੰ ਮੰਨਦਾ ਹੈ ਉਹ ਪਰਮੇਸ਼ੁਰ ਦੇ ਨਮਿਤ ਜਿਉਂਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਦੇ ਅੰਦਰ ਵਸਦਾ ਹੈ। ਇਹ ਗੱਲ ਅਸੀਂ ਕਿਵੇਂ ਜਾਣਦੇ ਹਾਂ ਕਿ ਸਾਡੇ ਅੰਦਰ ਪਰਮੇਸ਼ੁਰ ਵਸਦਾ ਹੈ? ਇਹ ਗੱਲ ਅਸੀਂ ਉਸ ਆਤਮਾ ਰਾਹੀਂ ਜਾਣਦੇ ਹਾਂ ਜੋ ਸਾਨੂੰ ਪਰਮੇਸ਼ੁਰ ਨੇ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا اوہدے حُکماں نُوں مَندا اے اوہ ایہدے وِچ رہندا اے۔ تے ایہہ اوہدے وِچ۔ تے اوس رُوح توں جیہڑا اوس سانُوں دِتّا اے اسی جاننے آں پئی اوہ ساڈے وِچ رہندا اے۔
Punjabi Standard Bible (Punjabi Standard Bible) 2023
ਜਿਹੜਾ ਪਰਮੇਸ਼ਰ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ ਉਹ ਪਰਮੇਸ਼ਰ ਵਿੱਚ ਅਤੇ ਪਰਮੇਸ਼ਰ ਉਸ ਵਿੱਚ ਬਣਿਆ ਰਹਿੰਦਾ ਹੈ ਅਤੇ ਇਸੇ ਤੋਂ ਅਰਥਾਤ ਉਸ ਆਤਮਾ ਤੋਂ ਜੋ ਉਸ ਨੇ ਸਾਨੂੰ ਦਿੱਤਾ ਹੈ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਬਣਿਆ ਰਹਿੰਦਾ ਹੈ।