1 John 3:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜੋ ਪਾਪ ਕਰਦਾ ਹੈ ਉਹ ਦੁਸ਼ਟ ਦਾ ਹੈ, ਕਿਉਂਕਿ ਦੁਸ਼ਟ ਸ਼ੁਰੂ ਤੋਂ ਹੀ ਪਾਪ ਕਰਦਾ ਆ ਰਿਹਾ ਹੈ। ਪਰਮੇਸ਼ਵਰ ਦੇ ਪੁੱਤਰ ਦੇ ਪ੍ਰਗਟ ਹੋਣ ਦਾ ਕਾਰਨ ਦੁਸ਼ਟ ਦੇ ਕੰਮ ਨੂੰ ਨਸ਼ਟ ਕਰਨਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪਾਪ ਕਰਦਾ ਹੈ ਉਹ ਸ਼ਤਾਨ ਤੋਂ ਹੈ ਕਿਉਂ ਜੋ ਸ਼ਤਾਨ ਮੁੱਢੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤ੍ਰ ਇਸੇ ਲਈ ਪਰਗਟ ਹੋਇਆ ਭਈ ਸ਼ਤਾਨ ਦੇ ਕੰਮਾਂ ਨੂੰ ਨਸ਼ਟ ਕਰੇ
Punjabi ERV
ਸ਼ੈਤਾਨ ਮੁਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹਡ਼ਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا بندہ گُناہ کر دا اے۔ ابلیس ولّوں اے کیوں جو ابلیس مُڈھوں ای گُناہ کر دا اے۔ ایسے واسطے خُدا دا پُتر ظاہر ہویا۔ پئی ابلیس دے کمّاں دا ناس کرے۔
Punjabi Standard Bible (Punjabi Standard Bible) 2023
ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂਕਿ ਸ਼ੈਤਾਨ ਅਰੰਭ ਤੋਂ ਹੀ ਪਾਪ ਕਰਦਾ ਆ ਰਿਹਾ ਹੈ। ਪਰਮੇਸ਼ਰ ਦਾ ਪੁੱਤਰ ਇਸੇ ਕਾਰਨ ਪਰਗਟ ਹੋਇਆ ਕਿ ਉਹ ਸ਼ੈਤਾਨ ਦੇ ਕੰਮਾਂ ਦਾ ਨਾਸ ਕਰੇ।