1 John 3:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸੱਕਦਾ। ਕਿਉਂ? ਕਿਉਂ ਕਿ ਜਿਹੜਾ ਨਵਾਂ ਜੀਵਨ ਪਰਮੇਸ਼ੁਰ ਨੇ ਉਸ ਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰੱਖ ਸੱਕਦਾ। ਕਿਉਂ ਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖੇਗਾ, ਕਿਉਂਕਿ ਉਹਨਾਂ ਵਿੱਚ ਪਰਮੇਸ਼ਵਰ ਦਾ ਬੀਜ ਰਹਿੰਦਾ ਹੈ; ਉਹ ਪਾਪ ਕਰਦੇ ਨਹੀਂ ਜਾ ਸਕਦੇ, ਕਿਉਂਕਿ ਉਹ ਪਰਮੇਸ਼ਵਰ ਤੋਂ ਪੈਦਾ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਪਾਪ ਨਹੀਂ ਕਰਦਾ ਕਿਉਂ ਜੋ ਉਹ ਦਾ ਬੀ ਓਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸੱਕਦਾ ਇਸ ਲਈ ਜੋ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ
Punjabi ERV
ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸਕਦਾ। ਕਿਉਂ? ਕਿਉਂਕਿ ਜਿਹਡ਼ਾ ਨਵਾਂ ਜੀਵਨ ਪਰਮੇਸ਼ੁਰ ਨੇ ਉਸਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰਖ ਸਕਦਾ। ਕਿਉਂਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا خُدا توں جمّیا اے۔ اوہ گُناہ نئیں کر دا۔ کیوں جو اوہدا بی اوہدے وِچ رہندا اے سگوں اوہ گُناہ کر ای نئیں سکدا کیوں جو اوہ خُدا توں جمّیا ہویا اے۔
Punjabi Standard Bible (Punjabi Standard Bible) 2023
ਹਰੇਕ ਜਿਹੜਾ ਪਰਮੇਸ਼ਰ ਤੋਂ ਪੈਦਾ ਹੋਇਆ ਹੈ ਉਹ ਪਾਪ ਨਹੀਂ ਕਰਦਾ, ਕਿਉਂਕਿ ਪਰਮੇਸ਼ਰ ਦਾ ਬੀਜ ਉਸ ਵਿੱਚ ਬਣਿਆ ਰਹਿੰਦਾ ਹੈ; ਉਹ ਪਾਪ ਕਰ ਹੀ ਨਹੀਂ ਸਕਦਾ, ਕਿਉਂਕਿ ਉਹ ਪਰਮੇਸ਼ਰ ਤੋਂ ਪੈਦਾ ਹੋਇਆ ਹੈ।