1 John 4:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਰੇ ਮਿੱਤਰੋ, ਹਰ ਆਤਮਾ ਤੇ ਵਿਸ਼ਵਾਸ ਨਾ ਕਰੋ, ਪਰ ਆਤਮਾਵਾਂ ਦੀ ਜਾਂਚ ਕਰੋ ਕਿ ਉਹ ਪਰਮੇਸ਼ਵਰ ਵੱਲੋਂ ਹਨ ਹੈ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਜਗਤ ਵਿੱਚ ਨਿਕਲ ਆਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਆਰਿਓ, ਹਰੇਕ ਆਤਮਾ ਦੀ ਪਰਤੀਤ ਨਾ ਕਰ ਲਓ ਸਗੋਂ ਆਤਮਿਆਂ ਨੂੰ ਪਰਖੋ ਭਈ ਓਹ ਪਰਮੇਸ਼ੁਰ ਤੋਂ ਹਨ ਕਿ ਨਹੀਂ ਕਿਉਂ ਜੋ ਬਾਹਲੇ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ
Punjabi ERV
ਮੇਰੇ ਪਿਆਰੇ ਮਿੱਤਰੋ, ਇਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹਡ਼ਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਿਆਓ ਕਿ ਜਿਹਡ਼ਾ ਆਤਮਾ ਉਨ੍ਹਾਂ ਕੋਲ ਹੈ ਸੱਚਮੁਚ ਪਰਮੇਸ਼ੁਰ ਵੱਲੋਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو۔ سارِیاں رُوحاں نُوں نا مَنّو۔ سگوں رُوحاں نُوں پر کھو پئی خُدا ولّوں نیں کہ نئیں۔ کیوں جو بتھیرے جُھوٹھے نبی دُنیا وِچ نِکل گئے نیں۔
Punjabi Standard Bible (Punjabi Standard Bible) 2023
ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ, ਸਗੋਂ ਆਤਮਾਵਾਂ ਨੂੰ ਪਰਖੋ ਕਿ ਉਹ ਪਰਮੇਸ਼ਰ ਦੀ ਵੱਲੋਂ ਹਨ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਸੰਸਾਰ ਵਿੱਚ ਉੱਠ ਖੜ੍ਹੇ ਹੋਏ ਹਨ।