1 John 4:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਪਿਆਰ ਹੈ: ਇਹ ਨਹੀਂ ਕਿ ਅਸੀਂ ਪਰਮੇਸ਼ਵਰ ਨੂੰ ਪਿਆਰ ਕੀਤਾ, ਪਰ ਇਹ ਕਿ ਉਸਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਸਾਡੇ ਪਾਪਾਂ ਲਈ ਪ੍ਰਾਸਚਿਤ ਬਲੀ ਵਜੋਂ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ
Punjabi ERV
ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مُحبّت ایہدے وِچ نئیں۔ پئی اساں خُدا نال مُحبّت کِیتی سگوں ایہدے وِچ اے پئی اوس ساڈے نال مُحبّت کِیتی تے ساڈے گُناہاں دے کفّارے لئی اپنے پُتر نُوں گھلّیا۔
Punjabi Standard Bible (Punjabi Standard Bible) 2023
ਪ੍ਰੇਮ ਇਸ ਵਿੱਚ ਨਹੀਂ ਹੈ ਕਿ ਅਸੀਂ ਪਰਮੇਸ਼ਰ ਨਾਲ ਪ੍ਰੇਮ ਕੀਤਾ ਹੈ, ਸਗੋਂ ਇਸ ਵਿੱਚ ਹੈ ਕਿ ਉਸ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤਰ ਨੂੰ ਸਾਡੇ ਪਾਪਾਂ ਦਾ ਪ੍ਰਾਸਚਿਤ ਹੋਣ ਲਈ ਭੇਜਿਆ।