1 John 4:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਨਿਵਾਸ ਕਰਦੇ ਹਾਂ ਅਤੇ ਪਰਮੇਸ਼ੁਰ ਸਾਡੇ ਅੰਦਰ ਵੱਸਦਾ ਹੈ। ਅਜਿਹਾ ਅਸੀਂ ਇਸ ਲਈ ਜਾਣਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਅਸੀਂ ਉਸ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ, ਉਸ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਜੋ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ
Punjabi ERV
ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਨਿਵਾਸ ਕਰਦੇ ਹਾਂ ਅਤੇ ਪਰਮੇਸ਼ੁਰ ਸਾਡੇ ਅੰਦਰ ਵਸਦਾ ਹੈ। ਅਜਿਹਾ ਅਸੀਂ ਇਸ ਲਈ ਜਾਣਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس گلّ توں پئی اوہ سانُوں اپنے رُوح وِچوں دیندا اے اسی جاننے آں۔ پئی اسی اوہدے وِچ رہنے آں تے اوہ ساڈے وِچ۔
Punjabi Standard Bible (Punjabi Standard Bible) 2023
ਸਾਨੂੰ ਇਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਉਸ ਵਿੱਚ ਬਣੇ ਹੋਏ ਹਾਂ ਅਤੇ ਉਹ ਸਾਡੇ ਵਿੱਚ, ਕਿਉਂਕਿ ਉਸ ਨੇ ਸਾਨੂੰ ਆਪਣੇ ਆਤਮਾ ਵਿੱਚੋਂ ਦਿੱਤਾ ਹੈ।