1 John 4:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵੱਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਮੰਨਦਾ ਹੈ ਕਿ ਯਿਸ਼ੂ ਪਰਮੇਸ਼ਵਰ ਦੇ ਪੁੱਤਰ ਹਨ ਤਾਂ ਪਰਮੇਸ਼ਵਰ ਉਹਨਾਂ ਵਿੱਚ ਰਹਿੰਦੇ ਹਨ ਅਤੇ ਉਹ ਪਰਮੇਸ਼ਵਰ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਮੰਨ ਲੈਂਦਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ
Punjabi ERV
ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا مَندا اے پئی یِسُوع خُدا دا پُتر اے خُدا اوہدے وِچ تے اوہ خُدا وِچ رہندا اے۔
Punjabi Standard Bible (Punjabi Standard Bible) 2023
ਜੋ ਕੋਈ ਇਹ ਇਕਰਾਰ ਕਰਦਾ ਹੈ ਕਿ ਯਿਸੂ ਪਰਮੇਸ਼ਰ ਦਾ ਪੁੱਤਰ ਹੈ ਤਾਂ ਪਰਮੇਸ਼ਰ ਉਸ ਵਿੱਚ ਅਤੇ ਉਹ ਪਰਮੇਸ਼ਰ ਵਿੱਚ ਬਣਿਆ ਰਹਿੰਦਾ ਹੈ।