1 John 4:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹੜਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰੱਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹੜਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵੱਸਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਅਸੀਂ ਪਰਮੇਸ਼ਵਰ ਦੇ ਉਸ ਪਿਆਰ ਨੂੰ ਜਾਣਿਆ ਜੋ ਉਹ ਸਾਡੇ ਨਾਲ ਰੱਖਦੇ ਹਨ। ਪਰਮੇਸ਼ਵਰ ਪਿਆਰ ਹੈ। ਜੋ ਕੋਈ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ਵਰ ਵਿੱਚ ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸਾਂ ਪਰਮੇਸ਼ੁਰ ਦੇ ਉਸ ਪ੍ਰੇਮ ਨੂੰ ਜੋ ਸਾਡੇ ਨਾਲ ਰੱਖਦਾ ਹੈ ਜਾਣਿਆ ਅਤੇ ਉਹ ਦੀ ਪਰਤੀਤ ਕੀਤੀ ਹੈ। ਪਰਮੇਸ਼ੁਰ ਪ੍ਰੇਮ ਹੈ ਅਤੇ ਜਿਹੜਾ ਪ੍ਰੇਮ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
Punjabi ERV
ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹਡ਼ਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹਡ਼ਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵਸਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑی مُحبّت خُدا دی ساڈے نال اے اوہنوں اساں جانیا اے تے اوہدے اُتّے ساڈا اِیمان اے۔ خُدا مُحبّت اے۔ تے جیہڑا مُحبّت وِچ رہندا اے اوہ خُدا وِچ رہندا اے۔ تے خُدا اوہدے وِچ رہندا اے۔
Punjabi Standard Bible (Punjabi Standard Bible) 2023
ਅਸੀਂ ਇਸ ਪ੍ਰੇਮ ਨੂੰ ਜਾਣ ਲਿਆ ਅਤੇ ਇਸ ਉੱਤੇ ਵਿਸ਼ਵਾਸ ਕੀਤਾ ਹੈ ਜੋ ਪਰਮੇਸ਼ਰ ਸਾਡੇ ਪ੍ਰਤੀ ਰੱਖਦਾ ਹੈ। ਪਰਮੇਸ਼ਰ ਪ੍ਰੇਮ ਹੈ ਅਤੇ ਜਿਹੜਾ ਇਸ ਪ੍ਰੇਮ ਵਿੱਚ ਬਣਿਆ ਰਹਿੰਦਾ ਹੈ ਉਹ ਪਰਮੇਸ਼ਰ ਵਿੱਚ ਅਤੇ ਪਰਮੇਸ਼ਰ ਉਸ ਵਿੱਚ ਬਣਿਆ ਰਹਿੰਦਾ ਹੈ।