1 John 4:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਆਂ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰ੍ਹਾਂ ਸਾਡੇ ਵਿੱਚ ਪਿਆਰ ਨੂੰ ਸੰਪੂਰਨ ਬਣਾਇਆ ਜਾਂਦਾ ਹੈ ਤਾਂ ਜੋ ਸਾਨੂੰ ਨਿਆਉਂ ਦੇ ਦਿਨ ਵਿਸ਼ਵਾਸ ਮਿਲੇ: ਇਸ ਸੰਸਾਰ ਵਿੱਚ ਅਸੀਂ ਯਿਸ਼ੂ ਵਰਗੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰੇਮ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਭਈ ਨਿਆਉਂ ਦੇ ਦਿਨ ਸਾਨੂੰ ਦਿਲੇਰੀ ਹੋਵੇ ਕਿਉਂਕਿ ਜਿਵੇਂ ਉਹ ਹੈ ਤਿਵੇਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ
Punjabi ERV
ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਰਣੇ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے مُحبّت ساڈے وِچ پُوری ہوندی اے۔ پئی سانُوں عدالت دے دِن حَوصلہ ہوئے۔ کیوں جو جِہیا اوہ اے۔ تہے دُنیا وِچ اسی وی آں۔
Punjabi Standard Bible (Punjabi Standard Bible) 2023
ਇਸੇ ਤੋਂ ਪ੍ਰੇਮ ਸਾਡੇ ਵਿੱਚ ਸੰਪੂਰਨ ਹੋਇਆ ਤਾਂਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ; ਕਿਉਂਕਿ ਜਿਸ ਤਰ੍ਹਾਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਸੰਸਾਰ ਵਿੱਚ ਹਾਂ।