1 John 4:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਵਿਅਕਤੀ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ,” ਪਰ ਉਹ ਵਿਅਕਤੀ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ, ਤਾਂ ਉਹ ਵਿਅਕਤੀ ਝੂਠਾ ਹੈ। ਕਿਉਂਕਿ ਜੇਕਰ ਉਹ ਅਪਣੇ ਉਸ ਭਰਾ ਨੂੰ ਪਿਆਰ ਨਹੀਂ ਕਰਦਾ ਜਿਸ ਨੂੰ ਉਹ ਵੇਖ ਸੱਕਦਾ ਹੈ, ਤਾਂ ਫ਼ੇਰ ਉਸ ਲਈ ਪਰਮੇਸ਼ੁਰ ਨੂੰ ਪਿਆਰ ਕਰਨਾ ਵੀ ਸੰਭਵ ਨਹੀਂ ਜਿਸ ਨੂੰ ਉਹ ਨਹੀਂ ਵੇਖ ਸੱਕਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵੀ ਪਰਮੇਸ਼ਵਰ ਨੂੰ ਪਿਆਰ ਕਰਨ ਦਾ ਦਾਅਵਾ ਕਰਦਾ ਹੈ ਫਿਰ ਵੀ ਕਿਸੇ ਭਰਾ ਜਾਂ ਭੈਣ ਨਾਲ ਨਫ਼ਰਤ ਕਰਦਾ ਹੈ ਉਹ ਝੂਠਾ ਹੈ। ਕਿਉਂਕਿ ਜੋ ਕੋਈ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ, ਜਿਨ੍ਹਾਂ ਨੂੰ ਉਸ ਨੇ ਵੇਖਿਆ ਹੈ, ਉਹ ਪਰਮੇਸ਼ਵਰ ਨੂੰ ਪਿਆਰ ਨਹੀਂ ਕਰ ਸਕਦਾ, ਜਿਸਨੂੰ ਉਸ ਨੇ ਨਹੀਂ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਆਖੇ ਭਈ ਮੈਂ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਹ ਨੇ ਵੇਖਿਆ ਹੈ ਪ੍ਰੇਮ ਨਹੀਂ ਰੱਖਦਾ ਉਹ ਪਰਮੇਸ਼ੁਰ ਨਾਲ ਜਿਸ ਨੂੰ ਉਹ ਨੇ ਨਹੀਂ ਵੇਖਿਆ ਪ੍ਰੇਮ ਰੱਖ ਹੀ ਨਹੀਂ ਸੱਕਦਾ
Punjabi ERV
ਜੇ ਕੋਈ ਵਿਅਕਤੀ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ,” ਪਰ ਉਹ ਵਿਅਕਤੀ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ, ਤਾਂ ਉਹ ਵਿਅਕਤੀ ਝੂਠਾ ਹੈ। ਕਿਉਂਕਿ ਜੇਕਰ ਉਹ ਅਪਣੇ ਉਸ ਭਰਾ ਨੂੰ ਪਿਆਰ ਨਹੀਂ ਕਰਦਾ ਜਿਸਨੂੰ ਉਹ ਵੇਖ ਸਕਦਾ ਹੈ, ਤਾਂ ਫ਼ੇ ਉਸ ਲਈ ਪਰਮੇਸ਼ੁਰ ਨੂੰ ਪਿਆਰ ਕਰਨਾ ਵੀ ਸੰਭਵ ਨਹੀਂ ਜਿਸਨੂੰ ਉ ਨਹੀਂ ਵੇਖ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی آکھے پئی مَیں خُدا نال مُحبّت کرنا آں تے اوہ اپنے بھرا نال وَیر رکھّے اوہ جُھوٹھا اے کیوں جو جیہڑا اپنے بھرا نال جِہنُوں اوس ویکھیا اے مُحبّت نئیں کر دا اوہ خُدا نال وی جِہنُوں اوس نئیں ویکھیا مُحبّت نئیں کر سکدا۔
Punjabi Standard Bible (Punjabi Standard Bible) 2023
ਜੇ ਕੋਈ ਕਹਿੰਦਾ ਹੈ ਮੈਂ ਪਰਮੇਸ਼ਰ ਨਾਲ ਪ੍ਰੇਮ ਕਰਦਾ ਹਾਂ ਅਤੇ ਆਪਣੇ ਭਾਈ ਨਾਲ ਨਫ਼ਰਤ ਕਰਦਾ ਹੈ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਉਸ ਭਾਈ ਨਾਲ ਪ੍ਰੇਮ ਨਹੀਂ ਕਰਦਾ ਜਿਸ ਨੂੰ ਉਸ ਨੇ ਵੇਖਿਆ ਹੈ, ਉਹ ਪਰਮੇਸ਼ਰ ਨਾਲ ਜਿਸ ਨੂੰ ਉਸ ਨੇ ਨਹੀਂ ਵੇਖਿਆ, ਪ੍ਰੇਮ ਨਹੀਂ ਕਰ ਸਕਦਾ।