1 John 4:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹੜੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮਾ ਅਤੇ ਫ਼ਰੇਬੀ ਆਤਮਾ ਨੂੰ ਜਾਣਦੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਪਰਮੇਸ਼ਵਰ ਤੋਂ ਹਾਂ ਅਤੇ ਜੋ ਵੀ ਪਰਮੇਸ਼ਵਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ; ਪਰ ਜਿਹੜਾ ਵੀ ਪਰਮੇਸ਼ਵਰ ਤੋਂ ਨਹੀਂ ਹੈ ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸੱਚਾਈ ਦੇ ਆਤਮਾ ਅਤੇ ਝੂਠ ਦੇ ਆਤਮਾ ਨੂੰ ਪਛਾਣ ਲੈਂਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਪਰਮੇਸ਼ੁਰ ਤੋਂ ਹਾਂ । ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ । ਜੋ ਕੋਈ ਪਰਮੇਸ਼ੁਰ ਤੋਂ ਨਹੀਂ, ਉਹ ਸਾਡੀ ਨਹੀਂ ਸੁਣਦਾ । ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਬਦਰਾਹੀ ਦੇ ਆਤਮਾ ਨੂੰ ਜਾਣ ਲੈਂਦੇ ਹਾਂ ।।
Punjabi ERV
ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹਡ਼ੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮੇ ਅਤੇ ਫ਼ਰੇਬੀ ਆਤਮੇ ਨੂੰ ਜਾਣਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی خُدا ولّوں آں۔ جیہڑا خُدا نُوں جان دا اے اوہ ساڈی سُندا اے۔ جیہڑا خُدا ولّوں نئیں اوہ ساڈی نئیں سُندا۔ ایسے توں اسی سچیائی دی رُوح تے بدراہی دی رُوح نُوں پچھان لینے آں۔
Punjabi Standard Bible (Punjabi Standard Bible) 2023
ਅਸੀਂ ਪਰਮੇਸ਼ਰ ਦੇ ਹਾਂ ਅਤੇ ਜਿਹੜਾ ਪਰਮੇਸ਼ਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ; ਜਿਹੜਾ ਪਰਮੇਸ਼ਰ ਦਾ ਨਹੀਂ ਹੈ ਉਹ ਸਾਡੀ ਨਹੀਂ ਸੁਣਦਾ। ਇਸੇ ਤੋਂ ਅਸੀਂ ਸੱਚ ਦੇ ਆਤਮਾ ਨੂੰ ਅਤੇ ਭਰਮਾਉਣ ਵਾਲੀ ਆਤਮਾ ਨੂੰ ਪਛਾਣ ਲੈਂਦੇ ਹਾਂ।