1 John 5:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਕੋਈ ਜੋ ਵਿਸ਼ਵਾਸ ਕਰਦਾ ਹੈ ਕਿ ਯਿਸ਼ੂ ਹੀ ਮਸੀਹ ਹੈ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ, ਅਤੇ ਹਰ ਕੋਈ ਜੋ ਪਿਤਾ ਨੂੰ ਪਿਆਰ ਕਰਦਾ ਹੈ ਆਪਣੇ ਬੱਚੇ ਨੂੰ ਵੀ ਪਿਆਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ, ਅਤੇ ਹਰ ਕੋਈ ਜਿਹੜਾ ਜਣਨ ਵਾਲੇ ਨਾਲ ਪ੍ਰੇਮ ਰੱਖਦਾ ਹੈ ਉਹ ਉਸ ਨਾਲ ਭੀ ਪ੍ਰੇਮ ਰੱਖਦਾ ਹੈ ਜੋ ਉਸ ਤੋਂ ਜੰਮਿਆ ਹੈ
Punjabi ERV
ਜਿਹਡ਼ੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹਡ਼ਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸਦੇ ਬਚਿਆਂ ਨੂੰ ਵੀ ਪਿਆਰ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدا اِیمان اے۔ پئی یِسُوع ای مسِیح اے۔ اوہ خُدا توں جمّیا اے۔ تے جیہڑا کوئی جمان والے نال مُحبّت کر دا اے۔ اوہ اوہدے جمّیاں نال وی مُحبّت کر دا اے۔
Punjabi Standard Bible (Punjabi Standard Bible) 2023
ਹਰੇਕ ਜਿਹੜਾ ਇਹ ਵਿਸ਼ਵਾਸ ਕਰਦਾ ਹੈ ਕਿ ਯਿਸੂ ਹੀ ਮਸੀਹ ਹੈ ਉਹ ਪਰਮੇਸ਼ਰ ਤੋਂ ਪੈਦਾ ਹੋਇਆ ਹੈ ਅਤੇ ਜਿਹੜਾ ਪੈਦਾ ਕਰਨ ਵਾਲੇ ਨਾਲ ਪ੍ਰੇਮ ਕਰਦਾ ਹੈ ਉਹ ਉਸ ਨਾਲ ਵੀ ਪ੍ਰੇਮ ਕਰਦਾ ਹੈ ਜੋ ਉਸ ਤੋਂ ਪੈਦਾ ਹੋਇਆ ਹੈ।