1 John 5:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਉਸ ਕੋਲ ਉਹ ਸੱਚ ਹੈ ਜੋ ਸਾਨੂੰ ਪਰਮੇਸ਼ੁਰ ਨੇ ਦੱਸਿਆ। ਜਿਹੜਾ ਵਿਅਕਤੀ ਪਰਮੇਸ਼ੁਰ ਦੀ ਗੱਲ ਉੱਪਰ ਵਿਸ਼ਵਾਸ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਝੂਠਾ ਸਿੱਧ ਕਰਦਾ ਹੈ। ਕਿਉਂਕਿ ਉਹ ਵਿਅਕਤੀ ਉਸ ਗੱਲ ਵਿੱਚ ਵਿਸ਼ਵਾਸ ਨਹੀਂ ਰੱਖਦਾ ਜਿਹੜੀ ਸਾਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਆਖੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕੋਈ ਵੀ ਪਰਮੇਸ਼ਵਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਹ ਇਸ ਗਵਾਹੀ ਨੂੰ ਸਵੀਕਾਰ ਕਰਦਾ ਹੈ। ਜਿਹੜਾ ਵੀ ਪਰਮੇਸ਼ਵਰ ਨੂੰ ਨਹੀਂ ਮੰਨਦਾ ਉਸ ਨੇ ਪਰਮੇਸ਼ਵਰ ਨੂੰ ਝੂਠਾ ਕਰਾਰ ਦਿੱਤਾ ਹੈ, ਕਿਉਂਕਿ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ ਕਿ ਪਰਮੇਸ਼ਵਰ ਨੇ ਉਸਦੇ ਪੁੱਤਰ ਬਾਰੇ ਗਵਾਹੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਕਰਦਾ ਹੈ ਉਹ ਆਪਣੇ ਵਿੱਚ ਹੀ ਸਾਖੀ ਰੱਖਦਾ ਹੈ । ਜਿਹੜਾ ਪਰਮੇਸ਼ੁਰ ਦੀ ਪਰਤੀਤ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਛੱਡਿਆ ਹੈ ਕਿਉਂ ਜੋ ਉਸਨੇ ਉਸ ਸਾਖੀ ਉੱਤੇ ਨਿਹਚਾ ਨਹੀਂ ਕੀਤੀ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਵਿਖੇ ਦਿੱਤੀ ਹੈ
Punjabi ERV
ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਖਦਾ ਹੈ ਉਸ ਕੋਲ ਉਹ ਸੱਚ ਹੈ ਜੋ ਸਾਨੂੰ ਪਰਮੇਸ਼ੁਰ ਨੇ ਦਸਿਆ। ਜਿਹਡ਼ਾ ਵਿਅਕਤੀ ਪਰਮੇਸ਼ੁਰ ਦੀ ਗੱਲ ਉੱਪਰ ਵਿਸ਼ਵਾਸ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਝੂਠਾ ਸਿਧ ਕਰਦਾ ਹੈ। ਕਿਉਂ? ਕਿਉਂਕਿ ਉਹ ਵਿਅਕਤੀ ਉਸ ਗੱਲ ਵਿੱਚ ਵਿਸ਼ਵਾਸ ਨਹੀਂ ਰਖਦਾ ਜਿਹਡ਼ੀ ਸਾਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਆਖੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا خُدا دے پُتر اُتّے اِیمان لیاؤندا اے گواہی اوہدے وِچ ای اے تے جِس خُدا دی گواہی نئیں مَنّی اوس اوہنوں جُھوٹھا بنایا۔ کیوں جو اوس گواہی اُتّے جیہڑی خُدا اپنے پُتر دی بابت دِتّی اوہنے اِیمان نئیں لیاندا۔
Punjabi Standard Bible (Punjabi Standard Bible) 2023
ਜਿਹੜਾ ਪਰਮੇਸ਼ਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਅੰਦਰ ਇਹ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਪਰਮੇਸ਼ਰ ਨੂੰ ਝੂਠਾ ਠਹਿਰਾ ਦਿੱਤਾ ਹੈ, ਕਿਉਂਕਿ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਜੋ ਪਰਮੇਸ਼ਰ ਨੇ ਆਪਣੇ ਪੁੱਤਰ ਦੇ ਵਿਖੇ ਦਿੱਤੀ।