1 John 5:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹੜੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸੱਕੇ ਕਿ ਸਦੀਪਕ ਜੀਵਨ ਤੁਹਾਡਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਇਹ ਗੱਲਾਂ ਤੁਹਾਡੇ ਲਈ ਲਿਖ ਰਿਹਾ ਹਾਂ ਜੋ ਪਰਮੇਸ਼ਵਰ ਦੇ ਪੁੱਤਰ ਦੇ ਨਾਮ ਤੇ ਵਿਸ਼ਵਾਸ ਕਰਦੇ ਹਨ ਤਾਂ ਜੋ ਤੁਸੀਂ ਜਾਣ ਸਕੋ ਕਿ ਸਦੀਵੀ ਜੀਵਨ ਤੁਹਾਡਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਕਰਦੇ ਹੋ ਭਈ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ
Punjabi ERV
ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹਡ਼ੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸਕੇ ਕਿ ਅਮਰ ਜੀਵਨ ਤੁਹਾਡਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں جیہڑے خُدا دے پُتر دے ناں اُتّے اِیمان لیائے ہو ایہہ گلّاں ایس لئی لِکھیاں۔ پئی تُہانوں پتا ہوئے پئی سدا دی زِندگی تُہانوں مِلی اے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਜਿਹੜੇ ਪਰਮੇਸ਼ਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ, ਇਹ ਗੱਲਾਂ ਇਸ ਲਈ ਲਿਖੀਆਂ ਤਾਂਕਿ ਤੁਸੀਂ ਜਾਣ ਲਵੋ ਕਿ ਤੁਹਾਡੇ ਕੋਲ ਸਦੀਪਕ ਜੀਵਨ ਹੈ।