1 John 5:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਸਾਡੀ ਸੁਣਦਾ ਹੈ ਤਾਂ ਜੋ ਵੀ ਅਸੀਂ ਮੰਗਦੇ ਹਾਂ, ਅਸੀਂ ਜਾਣਦੇ ਹਾਂ ਕਿ ਸਾਡੇ ਕੋਲ ਉਹ ਹੈ ਜੋ ਅਸੀਂ ਉਸ ਤੋਂ ਮੰਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਅਸੀਂ ਜਾਣਦੇ ਹਾਂ ਭਈ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਇਹ ਵੀ ਜਾਣਦੇ ਹਾਂ ਭਈ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸਾਂ ਓਸ ਤੋਂ ਮੰਗੀਆਂ ਹਨ ਓਹ ਸਾਨੂੰ ਪਰਾਪਤ ਹੋ ਜਾਂਦੀਆਂ ਹਨ
Punjabi ERV
ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے اسی جاننے آں پئی جو کُجھ اساں منگیا اے اوہ ساڈی سُندا اے۔ تے ایہہ وی جاننے آں پئی جو کُجھ اساں اوہدے کولوں منگیا اے اساں لَبّھ لیا اے۔
Punjabi Standard Bible (Punjabi Standard Bible) 2023
ਅਤੇ ਜੇ ਅਸੀਂ ਇਹ ਜਾਣਦੇ ਹਾਂ ਕਿ ਅਸੀਂ ਜੋ ਵੀ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਇਹ ਵੀ ਜਾਣਦੇ ਹਾਂ ਕਿ ਜੋ ਕੁਝ ਅਸੀਂ ਉਸ ਕੋਲੋਂ ਮੰਗਿਆ ਹੈ ਉਹ ਸਾਨੂੰ ਮਿਲ ਗਿਆ ਹੈ।