1 John 5:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸ ਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸ ਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸ ਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਕਿਸੇ ਭਰਾ ਜਾਂ ਭੈਣ ਨੂੰ ਅਜਿਹਾ ਪਾਪ ਕਰਦੇ ਵੇਖਦੇ ਹੋ ਜਿਸ ਨਾਲ ਮੌਤ ਨਹੀਂ ਹੁੰਦੀ, ਤਾਂ ਤੁਹਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਪਰਮੇਸ਼ਵਰ ਉਹਨਾਂ ਨੂੰ ਜੀਵਨ ਦੇਵੇਗਾ। ਮੈਂ ਉਹਨਾਂ ਦਾ ਹਵਾਲਾ ਦਿੰਦਾ ਹਾਂ ਜਿਨ੍ਹਾਂ ਦੇ ਪਾਪ ਕਾਰਨ ਮੌਤ ਨਹੀਂ ਹੁੰਦੀ। ਇੱਕ ਪਾਪ ਹੈ ਜੋ ਮੌਤ ਵੱਲ ਲੈ ਜਾਂਦਾ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਤੁਹਾਨੂੰ ਇਸ ਬਾਰੇ ਪਰਮੇਸ਼ਵਰ ਤੋਂ ਪ੍ਰਾਰਥਨਾ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਭਈ ਉਹ ਬੇਨਤੀ ਕਰੇ
Punjabi ERV
ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹਡ਼ੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇਥੇ ਅਜਿਹੇ ਪਾਪ ਜਿਹਡ਼ੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی اپنے بھرا نُوں اجیہا گُناہ کر دیاں ویکھے جِہدا انت مَوت نا ہوئے تے دُعا منگے خُدا اوہدی راہِیں اوہناں لوکاں نُوں زِندگی دیوے گا جِنہاں اجیہا گُناہ نئیں کِیتا جِہدا انت مَوت ہوئے۔ گُناہ اجیہا وی اے جِہدا انت مَوت اے۔ اوہدے لئی مَیں دُعا منگن نُوں نئیں آکھدا۔
Punjabi Standard Bible (Punjabi Standard Bible) 2023
ਜੇ ਕੋਈ ਆਪਣੇ ਭਾਈ ਨੂੰ ਅਜਿਹਾ ਪਾਪ ਕਰਦੇ ਵੇਖਦਾ ਹੈ ਜਿਸ ਦਾ ਨਤੀਜਾ ਮੌਤ ਨਹੀਂ ਹੈ, ਤਾਂ ਉਹ ਉਸ ਦੇ ਲਈ ਪ੍ਰਾਰਥਨਾ ਕਰੇ ਅਤੇ ਪਰਮੇਸ਼ਰ ਉਸ ਭਾਈ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਨੂੰ ਜਿਹੜੇ ਅਜਿਹਾ ਪਾਪ ਕਰਦੇ ਹਨ ਜਿਸ ਦਾ ਨਤੀਜਾ ਮੌਤ ਨਹੀਂ ਹੈ। ਅਜਿਹਾ ਪਾਪ ਵੀ ਹੈ ਜਿਸ ਦਾ ਨਤੀਜਾ ਮੌਤ ਹੈ; ਮੈਂ ਤੁਹਾਨੂੰ ਇਸ ਦੇ ਵਿਖੇ ਪ੍ਰਾਰਥਨਾ ਕਰਨ ਲਈ ਨਹੀਂ ਕਹਿੰਦਾ।