1 John 5:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖਦਾ। ਪਰਮੇਸ਼ੁਰ ਦਾ ਪੁੱਤਰ ਉਸ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸੱਕਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਜਾਣਦੇ ਹਾਂ ਕਿ ਜਿਹੜਾ ਵੀ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ, ਉਹ ਪਾਪ ਨਹੀਂ ਕਰਦਾ; ਸਗੋਂ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਉਹ ਉਹਨਾਂ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ ਉਹਨਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਾਣਦੇ ਹਾਂ ਭਈ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਸੋ ਪਾਪ ਨਹੀਂ ਕਰਦਾ ਹੈ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਸੀ ਉਹ ਉਸ ਦੀ ਰੱਛਿਆ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ
Punjabi ERV
ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰਖਦਾ। ਪਰਮੇਸ਼ੁਰ ਦਾ ਪੁੱਤਰ ਉਸਨੂੰ ਸੁਰਖਿਅਤ ਰਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی جاننے آں پئی جیہڑا خُدا توں جمّیا اے اوہ گُناہ نئیں کر دا سگوں اوہدی راکھی اوہ کر دا اے۔ جیہڑا خُدا توں جمّیا اے۔ تے اوہ شریر اوہنوں نئیں چھوندا۔
Punjabi Standard Bible (Punjabi Standard Bible) 2023
ਅਸੀਂ ਜਾਣਦੇ ਹਾਂ ਕਿ ਹਰੇਕ ਜਿਹੜਾ ਪਰਮੇਸ਼ਰ ਤੋਂ ਪੈਦਾ ਹੋਇਆ ਹੈ ਪਾਪ ਕਰਨ ਵਿੱਚ ਲੱਗਾ ਨਹੀਂ ਰਹਿੰਦਾ, ਬਲਕਿ ਜਿਹੜਾ ਪਰਮੇਸ਼ਰ ਤੋਂ ਪੈਦਾ ਹੋਇਆ ਹੈ ਪਰਮੇਸ਼ਰ ਉਸ ਦੀ ਰਾਖੀ ਕਰਦਾ ਹੈ ਅਤੇ ਦੁਸ਼ਟ ਉਸ ਨੂੰ ਛੂਹ ਨਹੀਂ ਸਕਦਾ।