1 John 5:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂ ਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਸੀਂ ਪਰਮੇਸ਼ਵਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਵਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਸੀਂ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ ਤਾਂ ਇਸ ਤੋਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਦਿਆਂ ਬਾਲਕਾਂ ਨਾਲ ਪ੍ਰੇਮ ਰੱਖਦੇ ਹਾਂ
Punjabi ERV
ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸਦੇ ਹੁਕਮਾਂ ਨੂੰ ਮੰਨਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں اسی خُدا دے نال مُحبّت کرنے آں۔ تے اوہدے حُکماں نُوں پُوریاں کرنے آں تے اوہدے توں معلُوم ہوندا اے۔ پئی خُدا دے پُتراں نال وی مُحبّت کرنے آں۔
Punjabi Standard Bible (Punjabi Standard Bible) 2023
ਜਦੋਂ ਅਸੀਂ ਪਰਮੇਸ਼ਰ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ ਤਾਂ ਇਸੇ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਰ ਦੀ ਸੰਤਾਨ ਨਾਲ ਵੀ ਪ੍ਰੇਮ ਕਰਦੇ ਹਾਂ।