1 John 5:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁੱਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸੱਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਸਦੀਪਕ ਜੀਵਨ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ਵਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ, ਤਾਂ ਜੋ ਅਸੀਂ ਉਸ ਨੂੰ ਜਾਣ ਸਕੀਏ ਜੋ ਸੱਚਾ ਹੈ। ਅਤੇ ਅਸੀਂ ਉਸ ਵਿੱਚ ਹਾਂ ਜੋ ਉਸਦੇ ਪੁੱਤਰ ਯਿਸ਼ੂ ਮਸੀਹ ਵਿੱਚ ਹੋਣ ਦੁਆਰਾ ਸੱਚਾ ਹੈ। ਉਹ ਸੱਚਾ ਪਰਮੇਸ਼ਵਰ ਅਤੇ ਸਦੀਵੀ ਜੀਵਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।
Punjabi ERV
ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਅਮਰ ਜੀਵਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ وی جاننے آں پئی خُدا دا پُتر آگیا اے۔ تے اوس سانُوں سمجھ دِتّی اے۔ تاں جو اوہنوں جیہڑا اصلی اے جانئے۔ تے اسی اوہدے وِچ۔ جیہڑا اصلی اے یعنی اوہدے پُتر یِسُوع مسِیح وِچ آں۔ اصلی خُدا تے ہمیشہ دی زِندگی ایہی اے۔
Punjabi Standard Bible (Punjabi Standard Bible) 2023
ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ਰ ਦਾ ਪੁੱਤਰ ਆਇਆ ਹੈ ਅਤੇ ਉਸ ਨੇ ਸਾਨੂੰ ਸਮਝ ਦਿੱਤੀ ਹੈ ਤਾਂਕਿ ਅਸੀਂ ਉਸ ਨੂੰ ਜਾਣ ਲਈਏ ਜਿਹੜਾ ਸੱਚਾ ਹੈ। ਅਸੀਂ ਉਸ ਵਿੱਚ ਜਿਹੜਾ ਸੱਚਾ ਹੈ ਅਰਥਾਤ ਉਸ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ; ਉਹੀ ਸੱਚਾ ਪਰਮੇਸ਼ਰ ਅਤੇ ਸਦੀਪਕ ਜੀਵਨ ਹੈ।