1 John 5:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸ ਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸ ਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰਅਸਲ, ਉਸਦੇ ਆਦੇਸ਼ਾਂ ਨੂੰ ਮੰਨਣਾ ਹੀ ਪਰਮੇਸ਼ਵਰ ਲਈ ਪਿਆਰ ਹੈ। ਅਤੇ ਉਸਦੇ ਆਦੇਸ਼ ਬੋਝ ਨਹੀਂ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਦਾ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ
Punjabi ERV
ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دی مُحبّت ایہہ اے پئی اسی اوہدے حُکماں نُوں پُوریاں کریئے۔ تے اوہدے حُکم اَوکھے نئیں۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਨਾਲ ਪ੍ਰੇਮ ਇਹ ਹੈ ਕਿ ਅਸੀਂ ਉਸ ਦੇ ਹੁਕਮਾਂ ਦੀ ਪਾਲਣਾ ਕਰੀਏ; ਉਸ ਦੇ ਹੁਕਮ ਭਾਰੇ ਨਹੀਂ ਹਨ।