1 Kings 1:51 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਕਿਸੇ ਨੇ ਸੁਲੇਮਾਨ ਨੂੰ ਕਿਹਾ, “ਅਦੋਨੀਯਾਹ ਤੇਰੇ ਤੋਂ ਡਰ ਰਿਹਾ ਹੈ। ਸੁਲੇਮਾਨ ਪਾਤਸ਼ਾਹ! ਅਦੋਨੀਯਾਹ ਇਸ ਵਕਤ ਪਵਿੱਤਰ ਤੰਬੂ ਵਿੱਚ ਜਗਵੇਦੀ ਦੇ ਕਿਨਾਰਿਆਂ ਨੂੰ ਫ਼ੜ ਕੇ ਖਲੋਤਾ, ਰਹਿਮ ਦੀ ਭੀਖ ਮੰਗਦਾ, ਉੱਥੇ ਹੀ ਅੜਿਆ ਹੋਇਆ, ਜਾਣ ਤੋਂ ਇਨਕਾਰੀ ਹੈ ਅਤੇ ਆਖਦਾ ਹੈ, ‘ਪਾਤਸ਼ਾਹ ਸੁਲੇਮਾਨ ਨੂੰ ਜਾਕੇ ਆਖੋ ਕਿ ਉਹ ਇਕਰਾਰ ਕਰੇ ਕਿ ਉਹ ਮੈਨੂੰ ਜਾਨੋਂ ਨਹੀਂ ਮਾਰੇਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਵੇਖੋ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਭਈ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸੌਂਹ ਖਾਵੇ ਕਿ ਉਹ ਆਪਣੇ ਟਹਿਲੂਏ ਨੂੰ ਤੇਗ ਨਾਲ ਨਾ ਮਾਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਕਿ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸਹੁੰ ਖਾਵੇ ਕਿ ਉਹ ਆਪਣੇ ਦਾਸ ਨੂੰ ਤਲਵਾਰ ਨਾਲ ਨਾ ਮਾਰੇਗਾ।