1 Kings 10:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿੰਨਾ ਚਿਰ ਮੈਂ ਇੱਥੇ ਆਕੇ ਇਹ ਸਭ ਕੁਝ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਲਿਆ, ਮੈਂ ਇਸ ਸਭ ਕਾਸੇ ਨੂੰ ਨਹੀਂ ਮੰਨਿਆ। ਜੋ ਮੈਂ ਆਪਣੀ ਅੱਖੀਂ ਵੇਖਿਆ ਉਹ ਉਸ ਤੋਂ ਵੱਧੇਰੇ ਹੈ ਜੋ ਸੁਣਿਆ ਸੀ ਤੇਰੀ ਸ਼ਹੁਰਤ ਅਤੇ ਸਿਆਣਪ ਲੋਕਾਂ ਦੇ ਕਹਿਣ ਤੋਂ ਕਿਤੇ ਮਹਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਤੀਕ ਮੈਂ ਆ ਕੇ ਆਪਣੀ ਅੱਖੀਂ ਨਾ ਵੇਖਿਆ ਤਦ ਤੀਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਓਹ ਮੈਨੂੰ ਅੱਧੀਆਂ ਭੀ ਨਹੀਂ ਦੱਸੀਆਂ ਗਈਆਂ। ਤੈਂ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆਂ। ਤੂੰ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ।