1 Kings 11:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਨ੍ਹਾਂ ਕੌਮਾਂ ਤੋਂ ਸਨ ਜਿਨ੍ਹਾਂ ਬਾਰੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਉਨ੍ਹਾਂ ਦੇ ਨਾਲ ਨਹੀਂ ਮਿਲਣਾ। “ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਇਹ ਕੌਮਾਂ ਤੁਹਾਨੂੰ ਆਪਣੇ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਉਣਗੀਆਂ।” ਪਰ ਰਾਜਾ ਸੁਲੇਮਾਨ ਇਨ੍ਹਾਂ ਔਰਤਾਂ ਨੂੰ ਪਿਆਰ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਭਈ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਓਹ ਤੁਹਾਡੇ ਵਿੱਚ ਆਉਣ। ਓਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪਰੀਤ ਗੱਠ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਉਹ ਤੁਹਾਡੇ ਵਿੱਚ ਆਉਣ। ਉਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪ੍ਰੀਤ ਲਗਾ ਲਈ।