1 Kings 11:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਵਿੱਚ, ਜਦ ਹਦਦ ਨੇ ਸੁਣਿਆ ਕਿ ਦਾਊਦ ਮਰ ਗਿਆ ਹੈ। ਉਸ ਨੇ ਇਹ ਵੀ ਸੁਣਿਆ ਕਿ ਯੋਆਬ ਸੈਨਾ ਦਾ ਕਮਾਂਡਰ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਹੁਣ ਆਪਣੇ ਦੇਸ ਜਾਣ ਦੀ ਆਗਿਆ ਦੇਵੋ!”
Punjabi Bible 2016 - ਪਵਿੱਤਰ ਬਾਈਬਲ O.V.
ਜਦ ਹਦਦ ਨੇ ਮਿਸਰ ਵਿੱਚ ਸੁਣਿਆ ਕਿ ਦਾਊਦ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਹੈ ਤੇ ਯੋਆਬ ਸੈਨਾਪਤੀ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, ਮੈਨੂੰ ਜਾਣ ਦਿਓ ਕਿ ਮੈਂ ਆਪਣੇ ਦੇਸ ਨੂੰ ਚੱਲਿਆ ਜਾਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਦਦ ਨੇ ਮਿਸਰ ਵਿੱਚ ਸੁਣਿਆ ਕਿ ਦਾਊਦ ਆਪਣੇ ਪੁਰਖਿਆਂ ਨਾਲ ਸੌ ਗਿਆ ਹੈ ਤੇ ਯੋਆਬ ਸੈਨਾਪਤੀ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, ਮੈਨੂੰ ਜਾਣ ਦਿਓ ਕਿ ਮੈਂ ਆਪਣੇ ਦੇਸ ਨੂੰ ਚੱਲਿਆ ਜਾਂਵਾਂ।