1 Kings 12:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਇਸਰਾਏਲ ਦੇ ਲੋਕਾਂ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਸੁਣਾਈ ਤੋਂ ਇਨਕਾਰ ਕੀਤਾ ਹੈ ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਅਸੀਂ ਦਾਊਦ ਦੇ ਘਰਾਣੇ ਦਾ ਹਿੱਸਾ ਨਹੀਂ ਹਾਂ! ਸਾਡੀ ਯੱਸੀ ਦੇ ਪੁੱਤਰ ਨਾਲ ਕੋਈ ਵੰਡ ਨਹੀਂ! ਹੇ ਇਸਰਾਏਲੀਓ, ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਓ। ਹੇ ਦਾਊਦ ਦੇ ਪਰਿਵਾਰ, ਆਪਣੇ ਖੁਦ ਦੇ ਘਰ ਦਾ ਖਿਆਲ ਰੱਖ!”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਵਿੱਚ ਆਖਿਆ ਕਿ ਦਾਊਦ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤ੍ਰ ਨਾਲ ਕੀ ਵੰਡ ਵਿਹਾਰ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ?। ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ।