1 Kings 12:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਸਰਾਏਲ ਦੇ ਲੋਕਾਂ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਸੀ, ਉਨ੍ਹਾਂ ਨੇ ਉਸ ਕੋਲ ਸੰਦੇਸ਼ ਭਜਕੇ ਉਸ ਨੂੰ ਸਭਾ ਵਿੱਚ ਬੁਲਾਇਆ ਅਤੇ ਉਸ ਨੂੰ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ। ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ, ਹੋਰ ਕੋਈ ਵੀ ਦਾਊਦ ਦੇ ਘਰਾਣੇ ਮਗਰ ਨਾ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਕਿ ਜਦ ਸਾਰੇ ਇਸਰਾਏਲ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਹੈ ਤਾਂ ਲੋਕ ਘੱਲ ਕੇ ਉਸ ਨੂੰ ਮੰਡਲੀ ਦੇ ਵਿੱਚ ਸੱਦਿਆ ਅਤੇ ਉਸ ਨੂੰ ਉਨ੍ਹਾਂ ਨੇ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ। ਇੱਕ ਯਹੂਦਾਹ ਦੇ ਗੋਤ ਤੋਂ ਛੁੱਟ ਹੋਰ ਕੋਈ ਦਾਊਦ ਦੇ ਘਰਾਣੇ ਦੇ ਪਿੱਛੇ ਨਾ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਇਸਰਾਏਲ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਹੈ ਤਾਂ ਲੋਕ ਭੇਜ ਕੇ ਉਸ ਨੂੰ ਮੰਡਲੀ ਦੇ ਵਿੱਚ ਸੱਦਿਆ ਅਤੇ ਉਸ ਨੂੰ ਉਨ੍ਹਾਂ ਨੇ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ। ਇੱਕ ਯਹੂਦਾਹ ਦੇ ਗੋਤ ਤੋਂ ਛੁੱਟ ਹੋਰ ਕੋਈ ਦਾਊਦ ਦੇ ਘਰਾਣੇ ਦੇ ਪਿੱਛੇ ਨਾ ਲੱਗਾ।