1 Kings 12:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਰਹਬੁਆਮ ਯਰੂਸ਼ਲਮ ਵਿੱਚ ਮੁੜਿਆ ਤਾਂ ਉਸ ਨੇ ਯਹੂਦਾਹ ਦੇ ਸਾਰੇ ਪਰਿਵਾਰ-ਸਮੂਹ ਅਤੇ ਬਿਨਯਾਮੀਨ ਦੇ ਘਰਾਣੇ ਸਮੇਤ ਸਭ ਨੂੰ ਇਕੱਠਾ ਕੀਤਾ। ਇਹ 1,80,000 ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਸਨ। ਰਹਬੁਆਮ ਇਸਰਾਏਲੀਆਂ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਸੀ ਅਤੇ ਯੁੱਧ ਕਰਕੇ ਆਪਣਾ ਰਾਜ ਵਾਪਸ ਲੈਣਾ ਚਾਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਰਹਬੁਆਮ ਯਰੂਸ਼ਲਮ ਵਿੱਚ ਆਇਆ ਤਾਂ ਉਹ ਨੇ ਯਹੂਦਾਹ ਦੇ ਸਾਰੇ ਘਰਾਣੇ ਨੂੰ ਬਿਨਯਾਮੀਨ ਦੇ ਗੋਤ ਸਣੇ ਇਕੱਠਾ ਕੀਤਾ ਜਿਹੜੇ ਇੱਕ ਲੱਖ ਅੱਸੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਸਨ ਭਈ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ।