1 Kings 12:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਰਾਬੁਆਮ ਪਾਤਸ਼ਾਹ ਨੇ ਇੱਕ ਨਵੀਂ ਛੁੱਟੀ ਸ਼ੁਰੂ ਕੀਤੀ)। ਇਹ ਛੁੱਟੀ ਯਹੂਦਾਹ ਵਿੱਚਲੇ ਪਸਾਹ ਵਾਂਗ ਸੀ। ਪਰ ਇਹ ਛੁੱਟੀ ਅੱਠਵੇਂ ਮਹੀਨੇ ਦੀ ਪੰਦਰ੍ਹਵੀ ਤਾਰੀਖ ਨੂੰ ਸੀ। ਉਸ ਸਮੇਂ ਦੌਰਾਨ ਪਾਤਸ਼ਾਹ ਨੇ ਬੈਤਏਲ ਸ਼ਹਿਰ ਵਿੱਚ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ ਅਤੇ ਉਸ ਨੇ ਆਪਣੇ ਬਣਾਏ ਹੋਏ ਵੱਛਿਆਂ ਨੂੰ ਬਲੀਆਂ ਚੜ੍ਹਾਈਆਂ। ਯਾਰਾਬੁਆਮ ਪਾਤਸ਼ਾਹ ਨੇ ਆਪਣੀਆਂ ਬਣਾਈਆਂ ਉੱਚੀਆਂ ਥਾਵਾਂ ਤੇ ਸੇਵਾ ਕਰਨ ਲਈ ਜਾਜਕ ਵੀ ਚੁਣੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਰੀਕ ਉੱਤੇ ਪਰਬ ਮਨਾਇਆ ਉਸ ਪਰਬ ਵਾਂਙੁ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਐਉਂ ਉਸ ਨੇ ਬੈਤਏਲ ਵਿੱਚ ਭੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਉੱਤੇ ਪਰਬ ਮਨਾਇਆ ਉਸ ਪਰਬ ਵਾਂਗੂੰ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਇਸ ਤਰ੍ਹਾਂ ਉਸ ਨੇ ਬੈਤਏਲ ਵਿੱਚ ਵੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ।