1 Kings 12:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਕੁਝ ਬਜ਼ੁਰਗ ਸਨ ਜਿਨ੍ਹਾਂ ਨਾਲ ਸੁਲੇਮਾਨ ਜਦੋਂ ਜਿਉਂਦਾ ਸੀ ਤਾਂ ਉਸ ਦੇ ਮਦਦਗਾਰ ਸਨ ਤਾਂ ਰਹਬੁਆਮ ਨੇ ਉਨ੍ਹਾਂ ਨਾਲ ਸਲਾਹ ਕੀਤੀ ਕਿ ਉਸ ਨੂੰ ਹੁਣ ਕਿਵੇਂ ਕਰਨਾ ਚਾਹੀਦਾ ਹੈ। ਉਸ ਨੇ ਕਿਹਾ, “ਤੁਸੀਂ ਕਿਵੇਂ ਸੋਚਦੇ ਹੋਂ ਕਿ ਮੈਨੂੰ ਲੋਕਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸੁਲੇਮਾਨ ਦੇ ਸਨਮੁਖ ਜਦ ਉਹ ਜੀਉਂਦਾ ਸੀ ਖਲੋਤੇ ਰਹਿੰਦੇ ਸਨ ਕਿ ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਜੋ ਮੈਂ ਇਨ੍ਹਾਂ ਲੋਕਾਂ ਨੂੰ ਏਸ ਗੱਲ ਦਾ ਉੱਤਰ ਦਿਆਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸੁਲੇਮਾਨ ਦੇ ਸਨਮੁਖ ਜਦ ਉਹ ਜਿਉਂਦਾ ਸੀ, ਖੜ੍ਹੇ ਰਹਿੰਦੇ ਸਨ, ਕਿ ਤੁਸੀਂ ਮੈਨੂੰ ਕਿ ਸਲਾਹ ਦਿੰਦੇ ਹੋ ਜੋ ਮੈਂ ਇੰਨ੍ਹਾਂ ਲੋਕਾਂ ਨੂੰ ਇਸ ਗੱਲ ਦਾ ਉੱਤਰ ਦਿਆਂ?