1 Kings 14:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬੁਆਮ ਦੇ ਮਰਨ ਤੋਂ ਬਾਅਦ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸ ਨੂੰ ਆਪਣੇ ਪੁਰਖਿਆਂ ਦੇ ਸ਼ਹਿਰ “ਦਾਊਦ ਦੇ ਸ਼ਹਿਰ” ਵਿੱਚ ਦਫ਼ਨਾਇਆ ਗਿਆ। (ਉਸਦੀ ਮਾਂ ਨਾਅਮਾਹ ਸੀ ਜੋ ਕਿ ਅੰਮੋਨਣ ਸੀ) ਰਹਬੁਆਮ ਦਾ ਪੁੱਤਰ ਅਬੀਯਾਮ ਉਸ ਦੇ ਉਪਰੰਤ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਹਬੁਆਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਦੇ ਨਾਲ ਦੱਬਿਆ ਗਿਆ। ਉਸ ਦੀ ਮਾਤਾ ਦਾ ਨਾਉਂ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤ੍ਰ ਅਬੀਯਾਮ ਉਸ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਦੇ ਨਾਲ ਦੱਬਿਆ ਗਿਆ। ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ।