1 Kings 15:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਸਾ ਨੇ ਆਪਣੀ ਦਾਦੀ ਮਆਕਾਹ ਨੂੰ ਵੀ ਰਾਣੀ ਦੇ ਰੁਤਬੇ ਤੋਂ ਹਟਾ ਦਿੱਤਾ ਕਿਉਂ ਕਿ ਮਆਕਾਹ ਨੇ ਵੀ ਦੇਵੀ ਅਸ਼ੇਰਾਹ ਦੇ ਭਿਆਨਕ ਬਿੰਬ ਨੂੰ ਘੜਿਆ ਸੀ। ਆਸਾ ਨੇ ਉਸ ਮੂਰਤ ਨੂੰ ਢਹਿ-ਢੇਰੀ ਕਰ ਦਿੱਤਾ ਉਸ ਨੇ ਉਸਦੀ ਮੂਰਤ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੀ ਦਾਦੀ ਮਆਕਾਹ ਨੂੰ ਭੀ ਦਾਦੀ ਰਾਣੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਦੀ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਹ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜ ਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਸ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।