1 Kings 15:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਸਾ ਨੇ ਯਹੋਵਾਹ ਦੇ ਮੰਦਰ ਵਿੱਚੋਂ ਸਾਰਾ ਸੋਨਾ-ਚਾਂਦੀ ਅਤੇ ਖਜ਼ਾਨਾ ਕੱਢ ਲਿਆ ਅਤੇ ਇੰਝ ਹੀ ਸਾਰਾ ਖਜ਼ਾਨਾ ਪਾਤਸ਼ਾਹ ਦੇ ਮਹਿਲ ਵਿੱਚੋਂ ਕੱਢ ਲਿਆਂਦਾ। ਉਸ ਨੇ ਇਹ ਸੋਨਾ-ਚਾਂਦੀ ਆਪਣੇ ਸੇਵਕਾਂ ਨੂੰ ਦੇਕੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤਰ ਸੀ ਅਤੇ ਦੰਮਿਸਕ ਵਿੱਚ ਵੱਸਦਾ ਸੀ, ਉੱਥੇ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤ੍ਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਐਉਂ ਆਖ ਕੇ ਘੱਲ ਦਿੱਤਾ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਸ਼ਾਹੀ ਮਹਿਲ ਦੇ ਖਜ਼ਾਨੇ ਤੋਂ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ