1 Kings 15:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਬਨ-ਹਦਦ ਨੇ ਆਸਾ ਪਾਤਸ਼ਾਹ ਦਾ ਸੰਦੇਸ਼ ਸੁਣਿਆ ਤੇ ਆਪਣਿਆਂ ਫੌਜੀ ਅਫ਼ਸਰਾਂ ਨੂੰ ਇਸਰਾਏਲ ਦੇ ਨਗਰਾਂ ਈਯੋਨ, ਦਾਨ, ਆਬੇਲ-ਬੈਤ, ਮਆਕਾਹ ਅਤੇ ਗਲੀਲ ਝੀਲ ਦੇ ਆਸੇ-ਪਾਸੇ ਦੇ ਨਗਰਾਂ ਦੇ ਵਿਰੁੱਧ ਲੜਨ ਲਈ ਭੇਜਿਆ। ਉਸ ਨੇ ਨਫਤਾਲੀ ਦੇ ਸਾਰੇ ਇਲਾਕਿਆਂ ਨੂੰ ਹਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਸੁਣੀ ਅਤੇ ਆਪਣੀਆਂ ਫੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਘੱਲਿਆ ਅਤੇ ਉਨ੍ਹਾਂ ਨੇ ਈਯੋਨ ਨੂੰ, ਦਾਨ ਨੂੰ, ਆਬੇਲ ਬੈਤ ਮਆਕਾਹ ਨੂੰ ਅਤੇ ਸਾਰੇ ਕਿੰਨਰੋਥ ਨੂੰ ਨਫ਼ਤਾਲੀ ਦੇ ਸਾਰੇ ਦੇਸ ਸਣੇ ਮਾਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਅਤੇ ਉਨ੍ਹਾਂ ਨੇ ਈਯੋਨ ਨੂੰ, ਦਾਨ ਨੂੰ, ਆਬੇਲ ਬੈਤ ਮਆਕਾਹ ਨੂੰ ਅਤੇ ਸਾਰੇ ਕਿੰਨਰਥ ਨੂੰ ਨਫ਼ਤਾਲੀ ਦੇ ਸਾਰੇ ਦੇਸ ਸਣੇ ਮਾਰ ਸੁੱਟਿਆ।