1 Kings 15:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਆਸ਼ਾ ਅਹੀਯਾਹ ਦਾ ਪੁੱਤਰ ਸੀ। ਇਹ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਬਆਸ਼ਾ ਨੇ ਨਾਦਾਬ ਪਾਤਸ਼ਾਹ ਨੂੰ ਵੱਢਣ ਦੀ ਵਿਉਂਤ ਬਣਾਈ। ਇਹ ਉਹ ਸਮਾਂ ਸੀ ਜਦੋਂ ਨਾਦਾਬ ਅਤੇ ਸਾਰੇ ਇਸਰਾਏਲੀ ਗਿਬਥੋਨ ਸ਼ਹਿਰ ਦੇ ਵਿਰੁੱਧ ਲੜ ਰਹੇ ਸਨ। ਇਹ ਫ਼ਲਿਸਤੀ ਸ਼ਹਿਰ ਸੀ। ਇਸ ਥਾਵੇਂ ਬਆਸ਼ਾ ਨੇ ਨਾਦਾਬ ਪਾਤਸ਼ਾਹ ਦੀ ਹਤਿਆ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤ੍ਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਹ ਨੂੰ ਫਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀ ਬੈਠਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਸ ਨੂੰ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀਂ ਬੈਠਾ ਸੀ।