1 Kings 17:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਭਈ ਜੀਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਵਰਿਹਾਂ ਵਿੱਚ ਮੇਰੇ ਬਚਨ ਤੋਂ ਬਿਨਾ ਨਾ ਤ੍ਰੇਲ ਪਵੇਗੀ ਨਾ ਮੀਂਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।